ਲੁਧਿਆਣਾ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ,ਸੁਖਬੀਰ ਬਾਦਲ ਨੇ ਕੀਤਾ ਸਵਾਗਤ
- bhagattanya93
- Jun 9
- 1 min read
09/06/2025

ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅੱਜ ਅਕਾਲੀ ਦਲ 'ਚ ਮੁੜ ਵਾਪਸੀ ਹੋ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅਨਿਲ ਜੋਸ਼ੀ ਲੁਧਿਆਣਾ ਜ਼ਿਮਨੀ ਚੋਣ ਲਈ ਪਾਰਟੀ ਕੈਂਪੇਨ ਦਾ ਹਿੱਸਾ ਰਹਿਣਗੇ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2021 'ਚ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ ਪਰ ਉਹ ਪਾਰਟੀ ਛੱਡ ਗਏ। ਹੁਣ ਫਿਰ ਉਨ੍ਹਾਂ ਘਰ ਵਾਪਸੀ ਕਰਦੇ ਹੋਏ ਅੱਜ ਅਕਾਲੀ ਦਲ 'ਚ ਵਾਪਸੀ ਕਰ ਲਈ।

Glad to welcome back my younger brother Anil Joshi to the Shiromani Akali Dal today. He has also joined the party campaign in the Ludhiana West by-election. Together, we’ll make a difference! pic.twitter.com/D9IH3Bscb2
— Sukhbir Singh Badal (@officeofssbadal) June 9, 2025





Comments