ਲੁਧਿਆਣਾ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਵਨੀਤ ਗੋਪੀ ਨੂੰ ਉਮੀਦਵਾਰ ਐਲਾਨਿਆ
- bhagattanya93
- May 29
- 1 min read
29/05/2025

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋਣ ਜਾ ਰਹੀ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਅੱਜ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਉਹ ਫਿਰੋਜ਼ਪੁਰ ਰੋਡ ਸੰਧੂ ਟਾਵਰ ਤੋਂ ਆਪਣੇ ਵਰਕਰਾਂ ਨਾਲ ਡੀਸੀ ਦਫ਼ਤਰ ਪਹੁੰਚਣਗੇ ਜਿੱਥੇ ਉਹ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਹੁਣ ਤੱਕ, ਇੱਕ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਦੇਵੀ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੀ ਅੱਜ ਦੁਪਹਿਰ ਬਾਅਦ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ । ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਵਨੀਤ ਗੋਪੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਨਵਨੀਤ ਗੋਪੀ ਨੇ ਵੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ।






Comments