ਲੁਧਿਆਣਾ ਕੋਰਟ ਕੰਪਲੈਕਸ ਦੀ 8ਵੀਂ ਮੰਜ਼ਿਲ ਤੋਂ ਕੁੜੀ ਨੇ ਮਾਰ ਛਾਲ, ਮੌਕੇ 'ਤੇ ਹੋਈ ਮੌ+ਤ
- Mar 20, 2025
- 1 min read
20/03/2025

ਵੀਰਵਾਰ ਦੁਪਹਿਰ ਕਰੀਬ 12 ਵਜੇ, ਨੌਜਵਾਨ ਕੁੜੀ ਨੇ ਅਦਾਲਤੀ ਕੰਪਲੈਕਸ ਦੀ 8ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਅਦਾਲਤੀ ਕੰਪਲੈਕਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਜ਼ਖਮੀ ਲੜਕੀ ਨੂੰ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲੜਕੀ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਲੜਕੀ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ।





Comments