ਲੁਧਿਆਣਾ ਤੋਂ ਸਾਬਕਾ ਵਿਧਾਇਕ ਦੀ Defender ਗੱਡੀ ਤੇ ਚਲੀਆਂ ਗੋਲੀਆਂ
- bhagattanya93
- Sep 15
- 1 min read
15/09/2025

ਲੁਧਿਆਣਾ ਤੋਂ ਸਾਬਕਾ ਵਿਧਾਇਕ ਦੀ Defender ਗੱਡੀ ਤੇ ਉਸਦੇ ਪਰਿਵਾਰਿਕ ਮੇਂਬਰ ਵਲੋਂ ਹੀ ਗੋਲੀਆਂ ਚਲਾਈਆਂ ਗਈਆਂ | ਸੂਤਰ ਦੱਸਦੇ ਹਨ ਕਿ ਸਾਬਕਾ ਵਿਧਾਇਕ ਨੇ ਵੀ ਜਵਾਬੀ ਫਾਇਰ ਕੀਤੇ | ਹਾਲਾਂਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ Defender ਗੱਡੀ ਦੇ ਟਾਇਰਾਂ ਤੇ ਗੋਲੀਆਂ ਲੱਗੀਆਂ | ਘਟਨਾ ਤੋਂ ਬਾਅਦ ਕਿਸੇ ਵੀ ਧਿਰ ਵਲੋਂ ਪੁਲਿਸ ਨੂੰ ਸ਼ਿਕਾਇਤ ਨਹੀਂ ਦਿੱਤੀ ਗਈ | ਸੂਤਰਾਂ ਅਨੁਸਾਰ ਸਾਬਕਾ ਵਿਧਾਇਕ ਅਤੇ ਉਸਦੇ ਭਰਾ ਦਾ ਆਪਸੀ ਰੌਲਾ ਚਲ ਰਿਹਾ ਸੀ ਅਤੇ ਦੋਵੇਂ ਅਲੱਗ ਅਲੱਗ ਰਹਿਣ ਲੱਗ ਪਏ | ਅੱਜ ਸਵੇਰੇ ਕਿਸੇ ਗੱਲ ਨੂੰ ਲੈਕੇ ਦੋਵੇਂ ਭਰਾਵਾਂ ਵਿੱਚ ਰੌਲਾ ਪੈ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ | ਜਾਣਕਾਰੀ ਅਨੁਸਾਰ ਹੁਣ ਕੁਝ ਪਰਿਵਾਰਿਕ ਮੇਬਰਾਂ ਨੇ ਵਿੱਚ ਪੈਕੇ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |





Comments