ਲੁਧਿਆਣਾ ਚ' ਸੜਕ ਹਾਦਸੇ ਦੇ ਦੌਰਾਨ ਪਿਓ-ਪੁੱਤ ਫੱਟੜ , ਪੂਰੀ ਤਰ੍ਹਾਂ ਨੁਕਸਾਨਿਆ ਗਿਆ ਮੋਟਰਸਾਈਕਲ
- bhagattanya93
- Dec 9, 2024
- 1 min read
09/12/2024

ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਜੁਗਿਆਣਾ ਦੇ ਕੋਲ ਵਾਪਰੇ ਇੱਕ ਸੜਕ ਹਾਦਸੇ ਦੇ ਦੌਰਾਨ ਪਿਓ ਪੁੱਤ ਫੱਟੜ ਹੋ ਗਏ । ਹਸਪਤਾਲ ਦਾਖਲ ਕਰਵਾਉਣ ਦੀ ਬਜਾਏ ਕਾਰ ਸਵਾਰ ਵਿਅਕਤੀ ਆਪਣੇ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੋਰਾਹਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਦਰਸ਼ਨ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਲੁਧਿਆਣਾ ਕਿਸੇ ਕੰਮ ਲਈ ਆਇਆ ਸੀ । ਜਿਵੇਂ ਹੀ ਪਿਓ ਪੁੱਤ ਨੈਸ਼ਨਲ ਹਾਈਵੇ ਤੇ ਜੁਗਿਆਣਾ ਦੇ ਲਾਗੇ ਪਹੁੰਚੇ ਪਿੱਛੋਂ ਆ ਰਹੀ ਹਰਿਆਣਾ ਨੰਬਰ ਦੀ ਇੱਕ ਤੇਜ਼ ਰਫਤਾਰ ਕਾਰਨ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਹਿਟ ਕਰ ਦਿੱਤਾ। ਹਾਦਸੇ ਦੇ ਦੌਰਾਨ ਪਿਓ ਪੁੱਤ ਸੜਕ ਤੇ ਡਿੱਗ ਕੇ ਗੰਭੀਰ ਰੂਪ ਵਿੱਚ ਫੱਟੜ ਹੋ ਗਏ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਪੂਰੀ ਤਰਹਾਂ ਟੁੱਟ ਗਿਆ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਕਰਮਜੀਤ ਸਿੰਘ ਦੀ ਸ਼ਿਕਾਇਤ ਤੇ ਹਰਿਆਣਾ ਨੰਬਰ ਦੀ ਕਾਰ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਜਾਣਕਾਰੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ।





Comments