ਲੁਧਿਆਣਾ ਦੇ ਨਗਰ ਨਿਗਮ ਦਫ਼ਤਰ ਦੀ ਪੰਜਾਬ ਪੁਲਿਸ ਵੱਲੋਂ ਘੇਰਾਬੰਦੀ
- Feb 27, 2024
- 1 min read
27/02/2024
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਨਗਰ ਨਿਗਮ ਲੁਧਿਆਣਾ ਜ਼ੋਨ ਏ ਦੇ ਦਫ਼ਤਰ ਦੀ ਤਾਲਾ ਬੰਦੀ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬਿੱਟੂ ਵੱਲੋਂ ਤਾਲਾਬੰਦੀ ਕਰਨ ਤੋਂ ਪਹਿਲਾਂ ਨਗਰ ਨਿਗਮ ਦੇ ਦਫ਼ਤਰ ਦੀ ਪੰਜਾਬ ਪੁਲਿਸ ਵੱਲੋਂ ਘੇਰਾਬੰਦੀ ਕੀਤੀ ਗਈ ਹੈ। ਨਗਰ ਨਿਗਮ ਦੇ ਦਫ਼ਤਰ ਦੇ ਆਸ ਪਾਸ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾ ਰਹੀ।
ਜ਼ਿਕਰਯੋਗ ਹੈ ਕਿ ਬਿੱਟੂ ਵੱਲੋਂ ਨਗਰ ਨਿਗਮ ’ਤੇ ਕਈ ਕਿਸਮ ਦੇ ਸਵਾਲ ਚੁੱਕ ਕੇ ਨਿਗਮ ਦਫ਼ਤਰ ਨੂੰ ਤਾਲਾ ਲਗਾਉਣ ਦਾ ਐਲਾਨ ਕੀਤਾ ਸੀ।






Comments