google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲੁਧਿਆਣਾ ‘ਚ 2 ਸਿਲੰਡਰ ਇਕੱਠੇ ਫੱਟਣ ਕਾਰਨ ਗੋਦਾਮ ਨੂੰ ਲੱਗੀ ਭਿਆਨਕ ਅੱ+ਗ

  • bhagattanya93
  • Jan 4, 2024
  • 1 min read

04/01/2024

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਟਿੱਬਾ ਰੋਡ ਸੰਧੂ ਕਾਲੋਨੀ ‘ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ ‘ਚ ਦੋ ਸਿਲੰਡਰ ਫਟ ਗਏ। ਉਨ੍ਹਾਂ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕੀਤਾ।

ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੁੰਦਰ ਨਗਰ ਫਾਇਰ ਸਟੇਸ਼ਨ ਤੋਂ ਕੁੱਲ 3 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਹਨ। ਧਾਗੇ ਦੇ ਗੋਦਾਮ ਵਿੱਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਧਾਗਾ ਮਿੱਲ ਦਾ ਸਾਰਾ ਸਟਾਕ ਸੁਆਹ ਹੋ ਗਿਆ।

Comments


Logo-LudhianaPlusColorChange_edited.png
bottom of page