ਲੁਧਿਆਣਾ 'ਚ ਦੋ ਗੁੱਟਾਂ ਵਿਚਕਾਰ ਚੱਲੀਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌ+ਤ
- Feb 27, 2024
- 1 min read
27/02/2024
ਥਾਣਾ ਪੀਏਯੂ ਦੇ ਇੱਕ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਗੁੱਟਾਂ ਵਿਚਕਾਰ ਗੈਂਗਵਾਰ ਹੋ ਗਈ। ਗੈਂਗਸਟਰਾਂ ਵੱਲੋਂ ਇੱਕ ਦੂਜੇ ਤੇ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ l ਇਸ ਘਟਨਾ ਦੇ ਦੌਰਾਨ ਇੱਕ ਦੀ ਥਾਂ ਤੇ ਹੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਛਾਣ ਸੂਰਜ ਸ਼ਰਮਾ ਉਰਫ ਬੱਬੂ ਵਜੋਂ ਹੋਈ ਹੈ। ਥਾਣਾ ਪੀਏਯੂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਸ ਗੈਂਗਵਾਰ ਦੇ ਦੌਰਾਨ ਜ਼ਖਮੀ ਹੋਏ ਹਰਪ੍ਰੀਤ ਨਾਮ ਦੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਪੀਏਯੂ ਦੀ ਪੁਲਿਸ ਨੇ ਵਾਰਦਾਤ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਹੋਈ ਇਸ ਝੜਪ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।






Comments