ਲੁਧਿਆਣਾ ਦੇ ਸੱਤਵੀਂ ਦੀ ਵਿਦਿਆਰਥਣ ਨਾਲ ਜ/ਬ/ਰ ਜਨਾ/ਹ
- bhagattanya93
- 4 hours ago
- 1 min read
18/07/2025

ਥਾਣਾ ਸ਼ਿਮਲਾਪੁਰੀ ਦੇ ਅਧੀਨ ਆਉਂਦੇ ਇੱਕ ਇਲਾਕੇ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਨੂੰ ਉਸਦੇ ਗੁਆਂਢੀ ਨੇ ਹਵਸ ਦਾ ਸ਼ਿਕਾਰ ਬਣਾ ਲਿਆ। ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਉਸਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦਿੰਦਿਆਂ ਥਾਣਾ ਸ਼ਿਮਲਾਪੁਰੀ ਦੇ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ 16 ਸਾਲ ਦੀ ਬੇਟੀ ਲਾਗੇ ਦੇ ਹੀ ਇੱਕ ਸਕੂਲ ਵਿੱਚ ਸੱਤਵੀਂ ਦੀ ਵਿਦਿਆਰਥਣ ਹੈ। ਬੀਤੇ ਦਿਨ ਲੜਕੀ ਆਪਣੇ ਕਮਰੇ ਵਿੱਚ ਇਕੱਲੀ ਸੀ।

ਇਸੇ ਦੌਰਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਉਨ੍ਹਾਂ ਦਾ ਗੁਆਂਢੀ ਰਾਮ ਜ਼ਬਰਦਸਤੀ ਕਮਰੇ ਦੇ ਅੰਦਰ ਦਾਖਲ ਹੋ ਗਿਆ ਅਤੇ ਮਾਸੂਮ ਲੜਕੀ ਨੂੰ ਧਮਕਾ ਕੇ ਉਸ ਨਾਲ ਜਬਰ ਜ਼ਨਾਹ ਕੀਤਾ। ਮੁਲਜਮ ਲੜਕੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਲੜਕੀ ਦੀ ਮਾਂ ਜਿਵੇਂ ਹੀ ਘਰ ਪਰਤੀ ਤਾਂ ਬੱਚੀ ਨੇ ਉਸ ਨਾਲ ਹੋਈ ਤਸ਼ੱਦਦ ਸਬੰਧੀ ਦੱਸਿਆ।

ਪੁਲਿਸ ਨੂੰ ਜਿਵੇਂ ਹੀ ਇਸ ਸ਼ਰਮਨਾਕ ਘਟਨਾ ਦੀ ਜਾਣਕਾਰੀ ਮਿਲੀ ਤਾਂ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੁਲਜਮ ਰਾਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਮੁਲਜਮ ਦੇ ਖਿਲਾਫ ਪੋਸਕੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜਮ ਰਾਮ ਨੂੰ ਸ਼ੁਕਰਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Comments