google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲੁਧਿਆਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ+ਤ,9 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ

  • Dec 10, 2023
  • 1 min read

10/12/2023

ਕੈਨੇਡਾ ‘ਚ ਆਏ ਦਿਨ ਪੰਜਾਬੀ ਨੌਜਵਾਨਾਂ ਦਾ ਦਿਲ ਦਾ ਦੌਰਾ ਪੈਣ ਨਾਲ ਮੌਤਾਂ ਹੋਣ ਦਾ ਮਾਮਲਾ ਵੱਧਦਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਕੈਨੇਡਾ ਰਹਿੰਦੇ ਲੁਧਿਆਣਾ ਦੇ ਪਿੰਡ ਪਮਾਲੀ ਦੇ ਇੱਕ ਨੌਜਵਾਨ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ।

ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕਰੀਬ 9 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ, ਜਿਸ ਦੌਰਾਨ ਉਹ ਪੜ੍ਹਾਈ ਦੇ ਨਾਲ-ਨਾਲ ਕੋਈ ਕੰਮ ਵੀ ਕਰਦਾ ਸੀ। ਤਾਂ ਜੋ ਪਰਿਵਾਰਕ ਮੈਂਬਰਾਂ ਨੂੰ ਉਸਦੀ ਪੜ੍ਹਾਈ ਦਾ ਬੋਝ ਨਾ ਝੱਲਣਾ ਪਵੇ, ਜਦੋਂ ਮ੍ਰਿਤਕ ਦੀ ਲਾਸ਼ ਪਿੰਡ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

Comments


Logo-LudhianaPlusColorChange_edited.png
bottom of page