ਲੁਧਿਆਣਾ ‘ਚ ਪਿਉ ਦਾ ਰਿਸ਼ਤਾ ਕੀਤਾ ਬਦਨਾਮ, ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰ ਕੇ ਹੋਇਆ ਫਰਾਰ
- bhagattanya93
- Aug 3
- 1 min read
03/08/2025

ਬਾਪ ਤੇ ਧੀ ਦੇ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੇ ਹੋਏ ਇਕ ਕਲਯੁਗੀ ਬਾਪ ਨੇ ਆਪਣੀ ਹੀ ਨਾਬਾਲਗ ਲੜਕੀ ਦਾ ਜਿਣਸੀ ਸ਼ੋਸ਼ਣ ਕੀਤਾ, ਜਦ ਮੁਲਜ਼ਮ ਦੀ ਇਸ ਘਿਨਾਉਣੀ ਕਰਤੂਤ ਬਾਰੇ ਉਸ ਦੀ ਪਤਨੀ ਨੂੰ ਪਤਾ ਲੱਗਾ ਤਾਂ ਇਹ ਮਾਮਲਾ ਥਾਣਾ ਮਿਹਰਬਾਨ ਪੁਲਿਸ ਦੇ ਧਿਆਨ ’ਚ ਲਿਆਂਦਾ ਗਿਆ। ਪੁਲਿਸ ਨੇ ਪੀੜਤ ਨਾਬਾਲਗ ਲੜਕੀ ਦੀ ਮਾਂ ਦੇ ਬਿਆਨ ’ਤੇ ਉਸ ਦੇ ਪਿਤਾ ਨਨਕੂ ਯਾਦਵ ਖਿਲਾਫ਼ ਪਰਚਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਨੇ ਕਰੀਬ ਇਕ ਮਹੀਨਾ ਪਹਿਲਾਂ ਆਪਣੀ ਨਾਬਾਲਿਗ 17 ਸਾਲਾ ਧੀ ਨਾਲ ਜਬਰੀ ਸਰੀਰਕ ਸਬੰਧ ਬਣਾਏ ਸਨ। ਜਦ ਪੀੜਤ ਲੜਕੀ ਨੇ ਆਪਣੇ ਹੀ ਪਿਤਾ ਦੀ ਤਸ਼ੱਦਦ ਬਾਰੇ ਮਾਂ ਨੂੰ ਦੱਸਿਆ ਤਾਂ ਇਹ ਮਾਮਲਾ ਪੁਲਿਸ ਦੇ ਧਿਆਨ ’ਚ ਲਿਆਂਦਾ ਗਿਆ। ਇਸ ਮਾਮਲੇ ਦੇ ਤਫਤੀਸ਼ ਅਧਿਕਾਰੀ ਸਹਾਇਕ ਥਾਣੇਦਾਰ ਅਸਵਿੰਦਰ ਸਿੰਘ ਮੁਤਾਬਕ ਮੁਲਜ਼ਮ ਖਿਲਾਫ਼ ਸੰਗੀਨ ਧਰਾਵਾਂ ਤਹਿਤ ਪਰਚਾ ਦਰਜ ਕਰ ਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।





Comments