ਲੁਧਿਆਣਾ-ਚੰਡੀਗੜ੍ਹ ਤੇ ਪਠਾਨਕੋਟ 'ਚ ਬਾਰਿਸ਼, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਛਾਏ ਰਹਿਣਗੇ ਬੱਦਲ ਤੇ ਬਰਸਗੇ ਭਾਰੀ ਮੀਂਹ
- bhagattanya93
- Sep 14
- 1 min read
14/09/2025

ਸ਼ਨੀਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਮੌਨਸੂਨ ਵਰ੍ਹਿਆ। ਹਾਲਾਂਕਿ ਹਲਕੇ ਤੋਂ ਦਰਮਿਆਨਾ ਮੀਂਹ ਪਿਆ। ਲੁਧਿਆਣਾ ਵਿਚ ਦੁਪਹਿਰ ਸਮੇਂ ਤੇਜ਼ ਮੀਂਹ ਪਿਆ।
ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ਵਿਚ 25 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਜਦਕਿ ਚੰਡੀਗੜ੍ਹ ਵਿਚ 0.7 ਮਿ.ਮੀ., ਪਠਾਨਕੋਟ ਵਿਚ 6.8 ਮਿ.ਮੀ. ਮੀਂਹ ਰਿਕਾਰਡ ਕੀਤਾ ਗਿਆ। ਉਥੇ ਰੋਪੜ ਵਿਚ 0.5 ਮਿ.ਮੀ. ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅੰਦਾਜ਼ੇ ਮੁਤਾਬਕ ਐਤਵਾਰ ਤੇ ਸੋਮਵਾਰ ਨੂੰ ਵੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪੈਣ ਦੇ ਆਸਾਰ ਹਨ। 16 ਸਤੰਬਰ ਤੋਂ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।





Comments