ਲੁਧਿਆਣਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਦਿਆਰਥੀ ਦੀ ਮੌ.ਤ, ਦੋ ਗੰਭੀਰ ਜ਼ਖ਼ਮੀ
- bhagattanya93
- Jul 30
- 1 min read
30/07/2025

ਲਾਪਰਵਾਹੀ ਦੇ ਚਲਦੇ ਲੁਧਿਆਣਾ ਦੇ ਹੰਬੜਾ ਰੋਡ 'ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਸਵਾਰ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਇਨੀਂ ਜ਼ਬਰਦਸਤ ਟੱਕਰ ਮਾਰੀ ਕਿ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ। ਫੱਟੜ ਹਾਲਤ ਵਿੱਚ ਲੜਕਿਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇੱਕ ਵਿਦਿਆਰਥੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਸੂਤਰਾਂ ਮੁਤਾਬਕ ਮ੍ਰਿਤਕ ਦੀ ਪਛਾਣ ਕਸ਼ਮੀਰ ਦੇ ਸ੍ਰੀਨਗਰ ਇਲਾਕੇ ਦੇ ਰਹਿਣ ਵਾਲੇ ਮੁਦਾਸਿਰ ਅਹਿਮਦ ਵਜੋਂ ਹੋਈ ਹੈ। ਡੀਐਮਸੀ ਵਿੱਚ ਦਾਖਲ ਮੁਦਾਸਿਰ ਦੇ ਸਹਿਪਾਠੀ ਜਾਹਿਦ ਅਹਿਮਦ ਅਤੇ ਮੋਮਿਨ ਅਹਿਮਦ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 3 ਨੌਜਵਾਨ ਬੀਐਸਸੀ ਨਰਸਿੰਗ ਦੀ ਪੜ੍ਹਾਈ ਕਰ ਰਹੇ ਸਨ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਦਿਆਰਥੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੰਬੜਾ ਰੋਡ ਵੱਲ ਨਿਕਲੇ। ਇਸੇ ਦੌਰਾਨ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਇਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਲੜਕਿਆਂ ਦੀ ਹਾਲਤ ਖਰਾਬ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭਰਤੀ ਦੋਵਾਂ ਵਿਦਿਆਰਥੀਆਂ ਦੀ ਹਾਲਤ ਜ਼ਿਆਦਾ ਖਰਾਬ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਪੀਏਯੂ ਦੇ ਇੰਚਾਰਜ ਦਾ ਕਹਿਣਾ ਹੈ ਕਿ ਪੁਲਿਸ ਕੇਸ ਦੀ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ। ਫਿਲਹਾਲ ਲਾਸ਼ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।





Comments