google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲਾਰੈਂਸ ਬਿਸ਼ਨੋਈ ਗੁਰੱਪ ਨੇ ਕੈਨੇਡਾ ਵਿਖੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ 'ਤੇ ਕੀਤੀ ਫਾਈਰਿੰਗ

  • Nov 25, 2023
  • 1 min read

ਚੰਡੀਗੜ੍ਹ, 25 ਨਵੰਬਰ 2023

ਕੈਨੇਡਾ 'ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ 'ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ ਹੈ। ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ 'ਤੇ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ। 

ਹਾਲਾਂਕਿ ਇਸ ਮਾਮਲੇ 'ਚ ਪੰਜਾਬੀ ਗਾਇਕ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਨਾ ਹੀ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਹੋਰ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। 


Comments


Logo-LudhianaPlusColorChange_edited.png
bottom of page