ਵਿਜੀਲੈਂਸ ਨੇ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਗ੍ਰਿ+ਫ਼ਤਾਰ
- bhagattanya93
- Jan 25, 2024
- 1 min read
25/01/2024
ਜ਼ਿਲ੍ਹਾ ਮਾਲੇਰਕੋਟਲਾ ਅਧੀਨ ਪੈਂਦੇ ਥਾਣਾ ਅਮਰਗੜ੍ਹ ਵਿਖੇ ਤਾਇਨਾਤ ਇੱਕ ਸਹਾਇਕ ਥਾਣੇਦਾਰ ਨੂੰ ਚੌਕਸੀ ਵਿਭਾਗ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਚੌਕਸੀ ਵਿਭਾਗ ਨੂੰ ਹਾਕਮ ਸਿੰਘ ਵਾਸੀ ਨਿਆਮਤਪੁਰ ਥਾਣਾ ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਅਮਰਗੜ੍ਹ ਥਾਣੇ 'ਚ ਤਾਇਨਾਤ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਚਲਾਨ ਪੇਸ਼ ਕਰਨ 5000 ਰੁਪਏ ਮੰਗ ਰਿਹਾ ਹੈ । ਉਨ੍ਹਾਂ ਇਸ ਦਰਖਾਸਤ ਉਪਰ ਤੁਰੰਤ ਕਾਰਵਾਈ ਕਰਦਿਆਂ ਉਕਤ ਸਹਾਇਕ ਥਾਣੇਦਾਰ ਨੂੰ ਮੁਦੱਈ ਕੋਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਕਰ ਕੇ ਅਗਲੀ ਕਾਰਵਾਈ ਆਰੰਭੀ ਹੈ ।
Comments