ਵਿਦਿਆਰਥੀਆਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ
- bhagattanya93
- Jul 5
- 1 min read
05/07/2025

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ 12ਵੀਂ ਕਰਨ ਵਾਲੇ ਹਰ ਵਿਦਿਆਰਥੀ ਲਈ ਇਹ ਲਾਜ਼ਮੀ ਕੀਤਾ ਜਾਵੇਗਾ ਕਿ ਉਹ ਕਿਸੇ ਬਿਜ਼ਨੈੱਸ ਆਇਡੀਆ 'ਤੇ ਕੰਮ ਕਰੇ ਤੇ ਉਸ ਵਿਚ ਸਫਲਤਾ ਪ੍ਰਾਪਤ ਕਰੇ। ਸਿਰਫ ਇਸ ਸਫਲਤਾ ਤੋਂ ਬਾਅਦ ਹੀ ਵਿਦਿਆਰਥੀ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ। ਇਸ ਐਲਾਨ ਦਾ ਸਵਾਗਤ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਆਪਣੇ-ਆਪ ਵਿਚ ਇਕ ਵੱਡਾ ਤੇ ਇਤਿਹਾਸਕ ਫੈਸਲਾ ਹੈ। ਇਸ ਨਾਲ ਇਹ ਪੱਕਾ ਹੋ ਜਾਵੇਗਾ ਕਿ ਜੋ ਵੀ ਵਿਦਿਆਰਥੀ ਪੜ੍ਹਾਈ ਕਰ ਕੇ ਨਿਕਲੇਗਾ, ਜੇਕਰ ਉਸਨੂੰ ਨੌਕਰੀ ਨਹੀਂ ਮਿਲਦੀ ਜਾਂ ਉਹ ਨੌਕਰੀ ਨਹੀਂ ਕਰਨਾ ਚਾਹੁੰਦਾ ਤਾਂ ਉਹ ਆਪਣਾ ਬਿਜ਼ਨੈੱਸ ਸਥਾਪਿਤ ਕਰ ਕੇ ਕਮਾਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕਮਾਈ ਕਰਨ ਦੀ ਵੀ ਸਿਖਲਾਈ ਲੈਣਗੇ।







Comments