google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41'ਚ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ

  • bhagattanya93
  • Mar 13, 2023
  • 1 min read

ਲੁਧਿਆਣਾ, 13 ਮਾਰਚ

ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਗਿੱਲ ਚੌਂਕ ਤੋਂ ਪ੍ਰਤਾਪ ਚੌੱਕ ਤੱਕ ਦੇ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 41.26 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਥਾਨਕ ਮਾਰਕੀਟ ਐਸੋਸੀਏਸ਼ਨ ਵਲੋਂ ਸਾਲ 1996 ਵਿੱਚ ਇਸ ਪਾਰਕ ਦੇ ਨਵੀਨੀਕਰਣ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਪਿਛਲੀਆਂ ਸਰਕਾਰਾਂ ਵਲੋਂ ਕਰੀਬ 27 ਸਾਲ ਤੱਕ ਅੱਖੋਂ ਪਰੋਖੇ ਕੀਤਾ ਗਿਆ।


ਇਸ ਚਿਰੌਕਣੀ ਮੰਗ ਨੂੰ ਬੂਰ ਪੈਣ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਵਲੋਂ ਆਪਣੇ ਹਰਮਨ ਪਿਆਰੇ ਵਿਧਾਇਕ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ ਗਿਆ।


ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।


ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

Bình luận


Logo-LudhianaPlusColorChange_edited.png
bottom of page