ਵਿਧਾਇਕ ਭੋਲਾ ਵੱਲੋਂ ਫੁੱਟਬਾਲ ਟੂਰਨਾਮੈਂਟ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ- ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
- bhagattanya93
- Apr 18, 2022
- 1 min read
ਲੁਧਿਆਣਾ,18 ਅਪ੍ਰੈਲ

ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਬੀਤੇ ਕੱਲ ਸਥਾਨਕ ਮੋਤੀ ਨਗਰ ਸਪੋਰਟਸ ਕੰਪਲੈਕਸ ਵਿਖੇ ਆਯੋਜਿਤ ਫੁੱਟਬਾਲ ਟੂਰਨਾਮੈਂਟ ਦੇ ਸਮਾਪਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ. ਅਮਰਜੀਤ ਸਿੰਘ ਦੀ ਅਗੁਵਾਈ ਹੇਠ ਮੋਤੀ ਨਗਰ ਸਪੋਰਟਸ ਅਕੈਡਮੀ ਵੱਲੋਂ ਮਿਤੀ 14 ਅਪ੍ਰੈਲ ਦਿਨ ਵੀਰਵਾਰ ਤੋਂ 3 ਦਿਨਾਂ ਫੂਟਬਾਲ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ, ਜਿਸਦਾ ਕੱਲ੍ਹ ਸ਼ਾਨਦਾਰ ਸਮਾਪਨ ਹੋਇਆ।
ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਵਿਧਾਇਕ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਉੱਤਮ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਵੀ ਅਜਿਹੇ ਟੂਰਨਾਮੈਂਟ ਕਰਵਾਏ ਜਾਣਗੇ ਤਾਂ ਜੋ ਸਾਡੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਖੇਡਾਂ ਲਈ ਵੀ ਪ੍ਰੇਰਿਤ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਉਤਸ਼ਾਹ ਨਾਲ ਨੌਜਵਾਨਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਚੈਂਪੀਅਨ ਬਣਾਉਣ ਲਈ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਯਤਨਸ਼ੀਲ ਹੈ।
ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿੱਚ ਆਪਣਾ, ਆਪਣੇ ਮਾਪਿਆਂ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡ ਖੇਡਣ।





Comments