ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ
- Jan 18, 2023
- 2 min read
- ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ
- ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 48 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ

ਲੁਧਿਆਣਾ, 18 ਜਨਵਰੀ
ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ ਬਾਅਦ ਹੁਣ ਨਵੀਂ ਪੁਲਾਂਘ ਪੁੱਟਦਿਆਂ ਡਾਕਟਰ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਜ਼ਮੀਨੀ ਪੱਧਰ 'ਤੇ ਸੇਵਾ ਨੂੰ ਯਕੀਨੀ ਬਣਾਉਣ ਲਈ ਅੱਜ ਵਾਰਡ ਨੰਬਰ 48, ਗੁੱਗਾ ਮੱਦੀ ਲੇਨ, ਐਡਜ, ਰਿਲਾਇੰਸ ਪੈਟਰੋਲ ਪੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੋਬਾਇਲ ਕਲੀਨਿਕ ਵੀ ਲਾਂਚ ਕੀਤਾ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 48 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ 'ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ, ਜੋਕਿ ਸਾਡਾ ਫਰਜ਼ ਬਣਦਾ ਹੈ।

ਵਿਧਾਇਕ ਸਿੱਧੂ ਨੇ ਕਿਹਾ ਕਿ 'ਮੋਬਾਇਲ ਦਫ਼ਤਰ ਵੈਨ' ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 'ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਮੋਬਾਇਲ ਕਲੀਨਿਕ ਰਾਹੀਂ ਵਸਨੀਕਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।





Comments