google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਛੀਨਾ ਵਲੋਂ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ

  • bhagattanya93
  • May 16, 2023
  • 1 min read

ਲੁਧਿਆਣਾ, 16 ਮਈ

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਅੱਜ ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਲੁਧਿਆਣਾ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ ਵਿਚ ਸਿਰਕਤ ਕੀਤੀ ਗਈ ਤੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਦੱਸਦੇ ਹੋਏ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਨੂੰ ਅੱਗੇ ਵੱਧ ਕੇ ਇਹਨਾਂ ਕੁਦਰਤੀ ਸਾਧਨਾਂ ਦੇ ਬਚਾਅ ਅਤੇ ਸਾਂਭ-ਸੰਭਾਲ ਲਈ ਪ੍ਰੇਰਿਤ ਵੀ ਕੀਤਾ।

ਇਸ ਤੋਂ ਇਲਾਵਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਵਿੱਚ ਕਈ ਲੋਕ ਭਲਾਈ ਅਭਿਆਨ ਅਤੇ ਲੋਕ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ. ਇਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਹਲਕੇ ਦੇ ਲੋਕਾਂ ਦਾ ਵੀ ਕਹਿਣਾ ਹੈ ਕਿ ਇਹ ਬੀਬੀ ਛੀਨਾ ਦੇ ਹਲਕੇ ਵਿੱਚ ਵਿਧਾਇਕ ਵਜੋਂ ਚੁਣੇ ਜਾਣ ਪਿੱਛੋਂ ਹਰ ਖੇਤਰ ਵਿੱਚ ਤਰੱਕੀ ਹੋਈ ਹੈ ਅਤੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਦੀ ਪੂਰਤੀ ਹੋ ਰਹੀ ਹੈ।

留言


Logo-LudhianaPlusColorChange_edited.png
bottom of page