ਵਿਧਾਇਕ ਪਰਾਸ਼ਰ ਦੀ ਅਗਵਾਈ 'ਚ ਸਿਵਲ ਹਸਪਤਾਲ ਦੇ ਕੱਚੇ ਕਾਮਿਆਂ ਦੀ ਸਿਹਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ
- bhagattanya93
- Apr 6, 2023
- 1 min read
ਲੁਧਿਆਣਾ, 06 ਅਪ੍ਰੈਲ

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਵਿੱਚ, ਸਿਵਲ ਹਸਪਤਾਲ ਦੇ ਕੱਚੇ ਕਰਮਚਾਰੀਆਂ ਦੇ ਵਫਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਆਪਣਾ ਪੱਖ ਰੱਖਿਆ ਅਤੇ ਆਪਣਾ ਮੰਗ ਪੱਤਰ ਵੀ ਸੌਂਪਿਆ।
ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਵੀ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਕਰਦਿਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।
ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।

ਕਰਮਚਾਰੀਆਂ ਦੀ ਕਮੇਟੀ ਵਲੋਂ ਵਿਧਾਇਕ ਪੱਪੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਹੜੇ ਇਸ ਔਖੀ ਘੜੀ ਵਿੱਚ ਉਨ੍ਹਾ ਦੇ ਨਾਲ ਚੱਟਾਨ ਵਾਂਗ ਡੱਟ ਕੇ ਖੜ੍ਹੇ ਹੋਏ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਹੜ੍ਹਤਾਲ 'ਤੇ ਚੱਲ ਰਹੇ ਕੱਚੇ ਮੁਲਾਜ਼ਮਾਂ ਨੇ ਆਪਣੀ ਹੜ੍ਹਤਾਲ ਵਾਪਸ ਲਈ ਸੀ।
Comentários