ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- bhagattanya93
- Sep 21, 2023
- 1 min read
ਲੁਧਿਆਣਾ, 21 ਸਤੰਬਰ

ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਵਾਰਡ ਨੰਬਰ 90 ਵਿਖੇ ਪ੍ਰੀਤਮ ਨਗਰ ਦੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 40.81 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਬੱਗਾ ਨੇ ਦੁਹਰਾਇਆ ਕਿ ਉਨ੍ਹਾਂ ਦਾ ਹਲਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੁੰਚੇ, ਇਸ ਟੀਚੇ ਨੂੰ ਪੂਰਾ ਕਰਨ ਲਈ ਉਹ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ. ਵਿਧਾਇਕ ਬੱਗਾ ਨੇ ਮੀਡੀਆ ਦੇ ਸਵਾਲ ਦਾ ਜੁਆਬ ਦਿੰਦਿਆਂ ਕਿਹਾ ਕਿ ਉਹ ਇਲਾਕੇ ਵਿੱਚੋਂ ਨਸ਼ੇ ਦਾ ਜੜ੍ਹੋ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਨਸ਼ਾ ਵੇਚਣ ਵਾਲਿਆਂ 'ਤੇ ਨਕੇਲ ਕੱਸਣਗੇ ਓਥੇ ਹੀ ਜਿਹੜੇ ਸਾਡੇ ਬੱਚੇ ਇਸ ਕੋਹੜ ਵਿੱਚ ਫਸੇ ਹਨ, ਉਨ੍ਹਾਂ ਨੂੰ ਚੰਗਾ ਇਲਾਜ਼ ਦੇ ਕੇ ਉਨ੍ਹਾਂ ਦਾ ਪੂਨਰਵਾਸ ਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Comments