ਵਿਧਾਇਕ ਸਿੱਧੂ ਵੱਲੋਂ ਵਾਡਰ ਨੰਬਰ 48 'ਚ ਸੜ੍ਹਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ
- bhagattanya93
- Feb 19, 2023
- 1 min read
ਲੁਧਿਆਣਾ, 19 ਫਰਵਰੀ

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਵਾਰਡ ਨੰਬਰ 48 ਅਧੀਨ ਮਾਡਲ ਟਾਊਨ ਗੋਲ ਮਾਰਕੀਟ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ 'ਤੇ ਕਰੀਬ 1.10 ਕਰੋੜ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਨੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 'ਮੈਂ ਹਲਕੇ ਦੇ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ 'ਤੇ ਖਰਾ ਉੱਤਰਾਂ'। ਉਨ੍ਹਾਂ ਕਿਹਾ ਕਿ ਕਰੀਬ 1.10 ਕਰੋੜ ਰੁਪਏ ਵਾਲੇ ਇਸ ਪ੍ਰੋਜੈਕਟ ਤਹਿਤ ਗੋਲ ਮਾਰਕੀਟ ਰੋਡ ਦੇ ਨਿਰਮਾਣ ਕਾਰਜ਼ ਕਰਵਾਏ ਜਾਣਗੇ।
ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰ} ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।





Comments