ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ 'ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- bhagattanya93
- Aug 17, 2024
- 1 min read
ਲੁਧਿਆਣਾ, 17 ਜੁਲਾਈ
ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਢੰਡਾਰੀ ਕਲਾਂ ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 11.50 ਲੱਖ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਹੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਢੰਡਾਰੀ ਕਲਾਂ ਦੇ ਵਸਨੀਕ ਪਹਿਲਾਂ ਵੀ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਲੋਕਾਂ ਦੀ ਸਾਰ ਲਈ ਹੈ।
ਇਸ ਮੌਕੇ ਆਪ ਵਲੰਟੀਅਰ ਬਲਵੀਰ ਭੋਲਾ ,ਰਾਜੂ ਢੰਡਾਰੀ, ਸੁਖਦੇਵ ਢੰਡਾਰੀ, ਬਲਜੀਤ ਢੰਡਾਰੀ, ਬਿੰਦਰ ਗਰਚਾ , ਚੀਮਾ ਡੇਅਰੀ,ਪਾਲੀ ਕਵਾਰੀਆ ਧਰਮਪਾਲ, ਬਲਕਾਰ ਸਿੰਘ, ਜੱਸੀ ਗਿਆਸਪੁਰਾ , ਭੋਲਾ ਮਾਨ ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।






Comments