ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 34 ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- Ludhiana Plus
- Jan 22
- 1 min read
ਲੁਧਿਆਣਾ, 22 ਜਨਵਰੀ

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 34 ਵਿੱਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਵਾਰਡ ਨੰਬਰ 34 ਅਧੀਨ ਮਹਾਂ ਸਿੰਘ ਨਗਰ ਦੀ ਗਲੀ ਨੰ: 5, 11 ਅਤੇ ਗਲੀ ਨੰ: 5 ਦੀ ਲਿੰਕ ਸੜਕ ਤੇ 80 ਐਮ.ਐਮ. ਦੀਆਂ ਇੰਟਰਲਾਕ ਟਾਈਲਾਂ ਲਗਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 51.40 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 30 ਸਾਲਾਂ ਤੋਂ ਇਹ ਸੜਕ ਨਹੀਂ ਬਣੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ।
ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ।
ਇਸ ਮੌਕੇ ਜਗਦੇਵ ਧੁੰਨਾ, ਕੌਂਸਲਰ ਪ੍ਰਭਪ੍ਰੀਤ ਕੌਰ ਧੁੰਨਾ ਵਾਰਡ ਨੰ.35 ਵੀ ਮੌਜੂਦ ਸਨ।





Comments