google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 79 'ਚ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਜੁ਼ਰਗਾਂ ਲਈ ਸਮਰਪਿਤ

  • bhagattanya93
  • Jan 6, 2023
  • 1 min read

ਲੁਧਿਆਣਾ, 06 ਜਨਵਰੀ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵੱਲੋਂ ਅੱਜ 21 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਮੁੰਕਮਲ ਹੋਣ 'ਤੇ ਅੱਜ ਬਜ਼ੁਰਗਾਂ ਲਈ ਸਮਰਪਿਤ ਕੀਤਾ ਗਿਆ। ਇਹ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਵਾਰਡ ਨੰਬਰ 79 ਬਲੋਕੇ ਰੋਡ, ਹੈਬੋਵਾਲ ਵਿਖੇ ਉਸਾਰਿਆ ਗਿਆ ਹੈ।


ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਜ਼ੁਰਗ ਲੋਕਾਂ ਲਈ ਹਰ ਕਿਸਮ ਦੀਆਂ ਕਲਾ ਸਹੂਲਤਾਂ ਨਾਲ ਲੈਸ ਹੈ ਜਿੱਥੇ ਉਹ ਆਪਣਾ ਕੀਮਤੀ ਸਮਾਂ ਬਿਤਾ ਸਕਣਗੇ।


ਇਸ ਮੌਕੇ ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਆਧੁਨਿਕ ਫਰਨੀਚਰ ਦੇ ਨਾਲ ਹੋਰ ਅਜਿਹੀਆਂ ਸਹੂਲਤਾਂ ਵੀ ਸੀਨੀਅਰ ਸਿਟੀਜ਼ਨਜ਼ ਨੂੰ ਵੱਖਰੇ ਤੌਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਜੇ ਬਜ਼ੁਰਗ ਨਾਗਰਿਕ ਚਾਹੁੰਦੇ ਹਨ ਕਿ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਦੇ ਅੰਦਰ ਇੱਕ ਮੈਡੀਕਲ ਡਿਸਪੈਂਸਰੀ ਵੀ ਸਥਾਪਤ ਕੀਤੀ ਜਾਵੇ ਤਾਂ ਇਹ ਮੰਗ ਵੀ ਪਹਿਲ ਦੇ ਅਧਾਰ 'ਤੇ ਪੂਰੀ ਕੀਤੀ ਜਾਵੇਗੀ।


ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸੰਜੀਵ ਸ਼ਰਮਾ, ਐਸ.ਡੀ.ਓ. ਵਨੀਤ ਸ਼ਰਮਾ, ਜੇ.ਈ. ਅੰਕੁਸ ਸ਼ਰਮਾ਼, ਅੰਕੁਸ਼ ਪਾਂਡੇ, ਰਾਜੀਵ ਗੁਗਲਾਨੀ ,ਮਨਦੀਪ ਸਿੰਘ ਮਨੀ, ਬਿੱਟੂ ਭਨੋਟ, ਬਲਜਿੰਦਰ ਰਾਜਨ, ਸੁਨੀਲ ਸ਼ਰਮਾ, ਮੋਹਣ ਲਾਲ ਅਤੇ ਰਾਕੇਸ਼ ਭਾਟੀਆ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Comments


Logo-LudhianaPlusColorChange_edited.png
bottom of page