ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 'ਚ ਸੜ੍ਹਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ
- bhagattanya93
- Nov 16, 2023
- 1 min read
ਲੁਧਿਆਣਾ, 16 ਨਵੰਬਰ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 89 (84) ਅਧੀਨ ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਦੋਮੋਰੀਆ ਪੁਲ ਦੀ ਮੁੱਖ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ ਨਿਰਮਾਣ ਕਾਰਜ਼ ਮੁਕੰਮਲ ਹੋਣ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।





Comments