ਵਿਧਾਇਕ ਸਿੱਧੂ ਨੇ ਪਰਭਾਤ ਨਗਰ ਵਿੱਚ ਨਵੇਂ ਲਗਾਏ ਟਿਊਬਵੈੱਲ ਦਾ ਕੀਤਾ ਉਦਘਾਟਨ
- bhagattanya93
- Sep 11, 2024
- 1 min read
ਲੁਧਿਆਣਾ, 11 ਸਤੰਬਰ
ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕਾ ਨਿਵਾਸੀਆਂ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਾਰਡ ਨੰਬਰ 45 (ਆਤਮ ਨਗਰ ਹਲਕੇ) ਦੇ ਪਰਭਾਤ ਨਗਰ ਦੀ ਗਲੀ ਨੰਬਰ 17 ਵਿੱਚ ਨਵੇਂ ਲਗਾਏ ਗਏ ਟਿਊਬਵੈੱਲ ਦਾ ਬੁੱਧਵਾਰ ਨੂੰ ਉਦਘਾਟਨ ਕੀਤਾ।
ਇਲਾਕੇ ਵਿੱਚ 25 ਐਚ.ਪੀ ਦਾ ਟਿਊਬਵੈੱਲ ਲਗਾਇਆ ਗਿਆ ਹੈ।
ਵਿਧਾਇਕ ਨੇ ਕਿਹਾ ਕਿ ਇਸ ਟਿਊਬਵੈੱਲ ਦੀ ਸਥਾਪਨਾ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ।
ਵਿਧਾਇਕ ਸਿੱਧੂ ਨੇ ਅੱਗੇ ਦੱਸਿਆ ਕਿ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਹ ਵਸਨੀਕਾਂ ਨੂੰ ਨਿਰਵਿਘਨ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।







Comments