ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ ਦੀ ਮੌ*ਤ; ਪਤਨੀ ਤੇ ਭਤੀਜਾ ਗੰਭੀਰ ਜ਼ਖ਼ਮੀ
- bhagattanya93
- Jul 20
- 2 min read
20/07/2025

ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਕਿਲ੍ਹੇ ਵਾਲੇ ਚੌਕ ਨੇੜੇ ਅੱਜ ਦੁਪਹਿਰ 12 ਵਜੇ ਦੇ ਕਰੀਬ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਇਕ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਅਸ਼ੋਕ ਕੁਮਾਰ ਧਵਨ ਪੁੱਤਰ ਬਲਦੇਵ ਰਾਜ, ਵਾਸੀ ਮਮਦੋਟ ਜ਼ਿਲ੍ਹਾ ਫਿਰੋਜ਼ਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਹਾਦਸੇ ਵਿਚ ਅਸ਼ੋਕ ਦੀ ਪਤਨੀ ਸੁਦੇਸ਼ ਰਾਣੀ ਅਤੇ ਉਨ੍ਹਾਂ ਦਾ ਭਤੀਜਾ ਅਨੁਰਿਧ ਧਵਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਕਰਵਾਇਆ ਗਿਆ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਨੂੰ ਮੱਗੋ ਨੇ ਦੱਸਿਆ ਕਿ ਉਸ ਦੀ ਭੈਣ ਸੁਦੇਸ਼ ਰਾਣੀ ਮਮਦੋਟ ਵਿਖੇ ਵਿਆਹੀ ਹੋਈ ਸੀ। ਸੋਨੂੰ ਨੇ ਦੱਸਿਆ ਕਿ ਉਸ ਦਾ ਜੀਜਾ ਅਸ਼ੋਕ ਕੁਮਾਰ ਆਪਣੀ ਪਤਨੀ ਸੁਦੇਸ਼ ਰਾਣੀ ਅਤੇ ਭਤੀਜੇ ਅਨੁਰਿਧ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੈਰੀਟੋਰੀਅਸ ਸਕੂਲ ਘੱਲਖੁਰਦ ਵਿਖੇ ਆਪਣੇ ਲੜਕੇ ਨੂੰ ਮਿਲਣ ਗਏ ਸਨ। ਸੋਨੂੰ ਮੱਗੋ ਨੇ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਮਿਲ ਕੇ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਕਿਲ੍ਹੇ ਵਾਲੇ ਮੋੜ ਨੇੜੇ ਪਹੁੰਚੇ ਤਾਂ ਜਲਾਲਾਬਾਦ ਵੱਲੋਂ ਆ ਰਹੀ ਤੇਜ਼ ਰਫਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਗ਼ਲਤ ਸਾਈਡ ’ਤੇ ਆ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ।

ਇਸ ਭਿਆਨਕ ਹਾਦਸੇ ਵਿਚ ਅਸ਼ੋਕ ਕੁਮਾਰ ਧਵਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਸੁਦੇਸ਼ ਰਾਣੀ ਅਤੇ ਉਨ੍ਹਾਂ ਦਾ ਭਤੀਜਾ ਅਨੁਰਿਧ ਧਵਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ।

ਸੋਨੂੰ ਮੱਗੋ ਨੇ ਦੋਸ਼ ਲਗਾਇਆ ਕਿ ਪੰਜਾਬ ਰੋਡਵੇਜ਼ ਦੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਵਿਚ ਬਣਦੀ ਕਾਰਵਾਈ ਕਰ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।





Comments