ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਘੁੰਮ ਰਿਹਾ ਨੌਜਵਾਨ ਅਸਲੇ ਸਮੇਤ ਗ੍ਰਿਫ਼ਤਾਰ
- May 19, 2025
- 1 min read
19/05/2025

ਕ੍ਰਾਈਮ ਬਰਾਂਚ ਦੀ ਟੀਮ ਨੇ ਇੱਕ ਅਜਿਹੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਅਸਲੇ ਸਮੇਤ ਪਿੰਡ ਛੰਦੜਾਂ ਵਿੱਚ ਘੁੰਮ ਰਿਹਾ ਸੀ। ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੇ ਕਬਜ਼ੇ 'ਚੋਂ 315 ਬੋਰ ਦਾ ਦੇਸੀ ਕੱਟਾ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕਰ ਲਿਆ ਹੈ।ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਛੰਦੜਾਂ ਦੇ ਰਹਿਣ ਵਾਲੇ ਜਗਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਕ੍ਰਾਈਮ ਬਰਾਂਚ ਦੇ ਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਭੈਣੀ ਸਾਹਿਬ ਕੱਟ 'ਤੇ ਮੌਜ਼ੂਦ ਸੀ। ਇਸੇ ਦੌਰਾਨ ਜਾਣਕਾਰੀ ਮਿਲੀ ਕਿ ਮੁਲਜ਼ਮ ਜਗਵਿੰਦਰ ਸਿੰਘ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਦੇਸੀ ਕੱਟਾ ਲੈ ਕੇ ਆਇਆ। ਪੁਲਿਸ ਨੂੰ ਜਾਣਕਾਰੀ ਮਿਲੀ ਕਿ ਉਹ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਪਿੰਡ ਛੰਦੜਾਂ ਵਿੱਚ ਦਬਿਸ਼ ਦੇ ਕੇ ਮੁਲਜਮ ਨੂੰ ਅਸਲੇ ਸਮੇਤ ਹਿਰਾਸਤ ਵਿੱਚ ਲਿਆ। ਇਸ ਮਾਮਲੇ ਵਿੱਚ ਕ੍ਰਾਈਮ ਬਰਾਂਚ ਦੀ ਟੀਮ ਨੇ ਮੁਲਜਮ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।






Comments