google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਲੁਧਿਆਣਾ ਦੇ ਤਿੰਨ ਪਿੰਡਾਂ ’ਚੋਂ 24 ਹਜ਼ਾਰ ਕਿੱਲੋ ਲਾਹਣ ਕੀਤੀ ਬਰਾਮਦ

  • Mar 18, 2024
  • 1 min read

18/03/2024

ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜਾਦੀਦ ਅਤੇ ਭੋਲੇਵਾਲ ਪਿੰਡਾਂ ’ਚ ਛਾਪੇਮਾਰੀ ਕਰਕੇ 24,000 ਕਿੱਲੋ ਲਾਹਣ ਜ਼ਬਤ ਕੀਤੀ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਹਰਜੀਤ ਸਿੰਘ, ਹਰਸ਼ਪਿੰਦਰ ਸਿੰਘ, ਗੁਰਦੀਪ ਸਿੰਘ ਅਤੇ ਭੁਪਿੰਦਰ ਸਿੰਘ ਸਮੇਤ ਪੁਲਿਸ ਅਤੇ ਸਹਾਇਕ ਸਟਾਫ ਦੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਕੰਢੇ ਤਲਾਸ਼ੀ ਮੁਹਿੰਮ ਚਲਾਈ ਗਈ। ਟੀਮਾਂ ਨੇ ਪਿੰਡ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਨੇੜੇ 14 ਪਲਾਸਟਿਕ ਦੀਆਂ ਤਰਪਾਲਾਂ ਹੇਠੋਂ 24,000 ਕਿੱਲੋ ਲਾਹਣ ਬਰਾਮਦ ਕੀਤੀ। ਜ਼ਬਤ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ’ਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Comments


Logo-LudhianaPlusColorChange_edited.png
bottom of page