ਸ਼ਰਮਨਾਕ ਕਾਰਾ ! ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਉਤਾਰੇ ਕੱਪੜੇ, ਲੁਧਿਆਣਾ ਦੇ ਗੁਰਦੁਆਰੇ
- bhagattanya93
- Aug 25
- 1 min read
25/08/2025

ਲੁਧਿਆਣਾ ਦੇ ਸਾਹਨੇਵਾਲ ਦੇ ਪਿੰਡ ਜੁਗਿਆਣਾ ਦੇ ਗੁਰਦੁਆਰਾ ਸ੍ਰੀ ਰਵਿਦਾਸ ਜੀ ਮਹਾਰਾਜ 'ਚ ਬੇਅਦਬੀ ਦੀ ਇਕ ਸ਼ਰਮਨਾਕ ਘਟਨਾ ਵਾਪਰੀ। ਉਥੋਂ ਦੀ ਇਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਆਪਣੇ ਕੱਪੜੇ ਉਤਾਰ ਕੇ ਸੁੱਟ ਦਿੱਤੇ।
ਮੌਜੂਦ ਸੰਗਤ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਔਰਤ ਉੱਚੀ ਆਵਾਜ਼ 'ਚ ਰੌਲਾ ਪਾਉਂਦੀ ਰਹੀ। ਆਖ਼ਿਰਕਾਰ ਸੰਗਤ ਨੇ ਔਰਤ ਨੂੰ ਕਾਬੂ ਕੀਤਾ। ਇਸ ਸਾਰੀ ਘਟਨਾ ਦੀਆਂ ਤਸਵੀਰਾਂ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈਆਂ। ਜਦੋਂ ਇਹ ਸ਼ਰਮਨਾਕ ਘਟਨਾ ਵਾਪਰੀ ਉਸ ਵੇਲੇ ਔਰਤ ਦਾ ਪਤੀ ਵੀ ਮੌਕੇ 'ਤੇ ਮੌਜੂਦ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੈਂਬਰ ਜਸਵੰਤ ਸਿੰਘ ਚੀਮਾ ਦੀ ਸ਼ਿਕਾਇਤ 'ਤੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਸਪਸ਼ਟ ਤੌਰ ਤੇ ਪਤਾ ਨਹੀਂ ਲੱਗ ਸਕਿਆ।





Comments