ਸੈਕਟਰ-43 ਦੇ ਬੱਸ ਸਟੈਂਡ ਦੇ ਬਾਥਰੂਮ ’ਚੋਂ ਮਿਲੀ 7 ਦਿਨਾਂ ਦੀ ਬੱਚੀ, ਹਸਪਤਾਲ 'ਚ ਕਰਵਾਇਆ ਦਾਖ਼ਲ
- bhagattanya93
- Dec 24, 2023
- 1 min read
24/12/2023
ਸ਼ੁੱਕਰਵਾਰ ਰਾਤ ਸੈਕਟਰ-43 ਸਥਿਤ ਬੱਸ ਸਟੈਂਡ ਦੇ ਮਹਿਲਾ ਬਾਥਰੂਮ ’ਚ ਇਕ ਨਵਜੰਮੀ ਬੱਚੀ ਨੂੰ ਲਵਾਰਸ ਹਾਲਤ ’ਚ ਮਿਲੀ। ਸੂਚਨਾ ਮਿਲਣ ’ਤੇ ਪੁਲਿਸ ਨੇ ਲੜਕੀ ਨੂੰ ਸੈਕਟਰ-16 ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਾਂਚ ਦੌਰਾਨ ਡਾਕਟਰਾਂ ਨੇ ਮੰਨਿਆ ਕਿ ਉਸ ਦੀ ਉਮਰ ਕਰੀਬ 7 ਦਿਨ ਸੀ। ਲੜਕੀ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਜਦੋਂ ਕਰਮਚਾਰੀ ਸਫ਼ਾਈ ਕਰਨ ਲਈ ਬੱਸ ਸਟੈਂਡ ਦੇ ਬਾਥਰੂਮ ਵਿਚ ਪਹੁੰਚਿਆ ਤਾਂ ਉਸ ਨੇ ਇਕ ਨਵਜੰਮੇ ਬੱਚੇ ਨੂੰ ਕੰਬਲ ਵਿਚ ਲਪੇਟਿਆ ਦੇਖਿਆ। ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਬਾਥਰੂਮ ’ਚ ਬੱਚੀ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਜਦੋਂ ਸੀਸੀਟੀਵੀ ਫੁਟੇਜ ਦੇਖੀ ਗਈ ਤਾਂ ਪਤਾ ਲੱਗਾ ਕਿ ਬਾਥਰੂਮ ਕੋਲ ਇਕ ਲੜਕਾ ਅਤੇ ਇਕ ਲੜਕੀ ਕਾਫ਼ੀ ਦੇਰ ਤੱਕ ਖੜ੍ਹੇ ਨਜ਼ਰ ਆ ਰਹੇ ਸਨ। ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪੁਲੀਸ ਨੇ ਇਸ ਮਾਮਲੇ ਵਿਚ ਅਣਪਛਾਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਵਿਚ ਲੜਕੀ ਦੇ ਮਾਪਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਲੜਕੀ ਦੇ ਮਾਪਿਆਂ ਦਾ ਪਤਾ ਲਗਾਉਣ ਲਈ ਹਸਪਤਾਲ ਦੇ ਰਿਕਾਰਡ ਦੀ ਵੀ ਜਾਂਚ ਕਰੇਗੀ। ਉੱਥੇ ਡਿਲੀਵਰੀ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ। ਹੁਣ ਤਕ ਦੀ ਜਾਂਚ ਦੇ ਆਧਾਰ ’ਤੇ ਪੁਲਿਸ ਦਾ ਇਹ ਵੀ ਮੰਨਣਾ ਹੈ ਕਿ ਇਹ ਬੱਚਾ ਕਿਸੇ ਅਣਵਿਆਹੀ ਲੜਕੀ ਦਾ ਹੋ ਸਕਦਾ ਹੈ ਜਿਸ ਕਾਰਨ ਲੜਕੀ ਨੂੰ ਬਾਥਰੂਮ ਵਿਚ ਛੱਡ ਦਿੱਤਾ ਗਿਆ।
Comments