ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਭਲਕੇ, 6 ਜਨਵਰੀ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜਿਆ
- bhagattanya93
- Jan 10, 2024
- 1 min read
10/01/2024
ਨਾਭਾ ਦੀ ਜੇਲ੍ਹ ਵਿਚ ਬੰਦ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ। ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਖਹਿਰਾ ਦੇ ਵਕੀਲ ਕਵਲਜੀਤ ਸਿੰਘ ਨੇ ਦੱਸਿਆ ਕਿ ਅੱਜ ਵੀ ਪੁਲਿਸ ਵੱਲੋਂ ਅਦਾਲਤ ਵਿਚ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਦੱਸਣਯੋਗ ਹੈ ਕਿ ਜੱਜ ਸੁਪਰੀਤ ਕੌਰ ਦੀ ਅਦਾਲਤ ਨੇ ਖਹਿਰਾ ਨੂੰ 6 ਜਨਵਰੀ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਉਨ੍ਹਾਂ ਦੇ ਵਕੀਲ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਪੁਲਿਸ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਸੀ ਪਰ ਅੱਜ ਵੀ ਪੁਲਿਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਜਿਸ ਕਾਰਨ ਹੁਣ ਜ਼ਮਾਨਤ ਬਾਰੇ ਅਗਲੀ ਸੁਣਵਾਈ 11 ਜਨਵਰੀ ਹੋਵੇਗੀ। ਖਹਿਰਾ ਨੂੰ ਐੱਨਡੀਪੀਐੱਸ ਐਕਟ ਦੇ ਮਾਮਲੇ ਵਿਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ’ਤੇ 4 ਜਨਵਰੀ ਨੂੰ ਥਾਣਾ ਸੁਭਾਨਪੁਰ ਵਿਖੇ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਖਹਿਰਾ ਨੂੰ ਗ੍ਰਿਫ਼ਤਾਰ ਕਰ ਦੇ ਹੋਏ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਸੀ।






Comments