ਸੁਖਬੀਰ ਬਾਦਲ ਨੇ ਵੱਡੇ ਅਕਾਲੀ ਆਗੂ ਨੂੰ ਪਾਰਟੀ 'ਚੋਂ ਕੱਢਿਆ ਬਾਹਰ
- bhagattanya93
- Oct 1
- 1 min read
01/10/2025

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
ਇਹ ਕਾਰਵਾਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਆਰਗਨਾਈਜ਼ੇਸ਼ਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀ ਰਿਪੋਰਟ ਦੇ ਅਧਾਰ ‘ਤੇ ਕੀਤੀ ਗਈ। ਪਾਰਟੀ ਦੇ ਉੱਚ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੁਖਬੀਰ ਬਾਦਲ ਨੇ ਇਹ ਫੈਸਲਾ ਲਿਆ।
ਜਗਦੀਪ ਚੀਮਾ, ਜੋ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਤਹਿਗੜ੍ਹ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ, ਉਹਨਾਂ ਨੂੰ ਪਾਰਟੀ ਵਿਰੋਧੀ ਰਵੱਈਏ ਕਰਕੇ ਸਿੱਧਾ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ। ਦੱਸਣ ਯੋਗ ਹੈ ਕਿ ਜਗਦੀਪ ਚੀਮਾ, ਸਾਬਕਾ ਮੰਤਰੀ ਰਣਧੀਰ ਚੀਮਾ ਦੇ ਪੁੱਤਰ ਹਨ ਅਤੇ ਅਕਾਲੀ ਦਲ ਵਿਚ ਕਾਫੀ ਸਮੇਂ ਤੋਂ ਸਰਗਰਮ ਸਨ। ਪਰ ਹਾਲੀਆ ਦਿਨਾਂ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਪਾਰਟੀ ਦੀ ਨੀਤੀ ਅਤੇ ਆਦਰਸ਼ਾਂ ਦੇ ਖਿਲਾਫ ਗਿਣੀਆਂ ਗਈਆਂ।
ਡਾ. ਦਲਜੀਤ ਸਿੰਘ ਚੀਮਾ ਨੇ ਵੀ ਆਪਣੇ ਆਧਿਕਾਰਿਕ ਐਕਸ (ਟਵਿੱਟਰ) ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ,

ਜਗਦੀਪ ਚੀਮਾ, ਜੋ ਕਿ ਹਾਲ ਹੀ ਵਿੱਚ ਐਸਓਆਈ ਅਤੇ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀ ਘੋਸ਼ਣਾ ਕਰ ਰਹੇ ਸਨ, ਉਨ੍ਹਾਂ ‘ਤੇ ਲਗਾਏ ਗਏ ਦੋਸ਼ ਅਤੇ ਪਾਰਟੀ ਤੋਂ ਬਾਹਰ ਕਰਨ ਦੀ ਕਾਰਵਾਈ ਨੇ ਪੰਜਾਬੀ ਰਾਜਨੀਤੀ ‘ਚ ਚਰਚਾ ਛੇੜ ਦਿੱਤੀ ਹੈ।





Comments