ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਸੇਵਾ ਆਰੰਭੀ, ਬਰਛਾ ਫੜ ਕੇ ਚੋਬਦਾਰ ਵਜੋਂ ਕੀਤੀ ਸੇਵਾ
- bhagattanya93
- Dec 11, 2024
- 1 min read
11/12/2024

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਤਨਖਾਹ ਵਜੋਂ ਲਗਾਈ ਸੇਵਾ ਦੇ ਪੰਜਵੇਂ ਪੜਾਅ ’ਚ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਦੋ ਰੋਜ਼ਾ ਸੇਵਾ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਹੱਥ ’ਚ ਬਰਛਾ ਫੜ ਕੇ ਚੋਬਦਾਰ ਵਜੋਂ ਸੇਵਾ ਨਿਭਾਈ, ਇਸ ਤੋਂ ਇਲਾਵਾ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ। ਇਸ ਦੌਰਾਨ ਉਨ੍ਹਾਂ ਨੀਲਾ ਚੋਲਾ ਪਹਿਨਿਆ ਹੋਇਆ ਸੀ ਤੇ ਗੁਰਬਾਣੀ ਦੀ ਤੁੱਕ ਲਿਖੀ ਤਖਤੀ ਗਲ ’ਚ ਪਾਈ ਹੋਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਉਪਰ ਉਹ ਚੋਬਦਾਰ ਵਜੋਂ ਸਵੇਰੇ 9 ਤੋਂ 10 ਵਜ੍ਹੇ ਤੱਕ ਸੇਵਾ ਕਰਨਗੇ। ਇਸ ਉਪਰੰਤ ਉਨ੍ਹਾਂ ਕੀਰਤਨ ਸਰਵਣ ਕਰਨਗੇ ਤੇ ਇਸ ਤੋਂ ਬਾਅਦ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ।
ਉਨ੍ਹਾਂ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਣੀਕੇ ਤੇ ਹੀਰਾ ਸਿੰਘ ਗਾਬੜੀਆ ਵੀ ਕੀਰਤਨ ਸਰਵਣ ਕਰ ਰਹੇ ਹਨ।





Comments