ਸੱਤਵੇਂ ਦਿਨ ਵੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਜਿਉਂ ਦੀ ਤਿਉਂ, ਵੈਂਟੀਲੇਟਰ ਸਪੋਰਟ 'ਤੇ ਹੈ ਗਾਇਕ
- bhagattanya93
- Oct 4
- 1 min read
04/10/2025

ਪੰਜਾਬੀ ਗਾਇਕ ਰਾਜਵੀਰ ਜਵੰਦਾ, ਜੋ ਕਿ 27 ਸਤੰਬਰ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ, ਸ਼ੁੱਕਰਵਾਰ ਸੱਤਵੇਂ ਦਿਨ ਵੀ ਰਾਜਵੀਰ ਜਵੰਦਾ ਦੀ ਸਿਹਤ ’ਚ ਕੋਈ ਸੁਧਾਰ ਨਹੀਂ ਹੋਇਆ। ਹਸਪਤਾਲ ’ਚ ਉਨ੍ਹਾਂ ਦੀ ਸਿਹਤ ਬਾਰੇ ਪੁੱਛਣ ਲਈ ਕਲਾਕਾਰਾਂ ਤੇ ਸਿਆਸੀ ਸ਼ਖ਼ਸੀਅਤਾਂ ਦਾ ਆਉਣਾ ਜਾਰੀ ਹੈ। ਸ਼ੁੱਕਰਵਾਰ ਨੂੰ ਗਾਇਕ ਪੰਮੀ ਬਾਈ, ਹੰਸਰਾਜ ਹੰਸ, ਗੁਰਲੇਜ ਅਖ਼ਤਰ ਤੇ ਹੋਰ ਬਹੁਤ ਸਾਰੇ ਕਲਾਕਾਰਾਂ ਤੇ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਹਸਪਤਾਲ ’ਚ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਤੋਂ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਦੁਪਹਿਰ ਹਸਪਤਾਲ ਵੱਲੋਂ ਤਾਜ਼ਾ ਬੁਲੇਟਿਨ ਜਾਰੀ ਕੀਤਾ ਗਿਆ ਹੈ। ਜਿਸ ’ਚ ਦੱਸਿਆ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਜ਼ਦੀਕੀ ਨਿਗਰਾਨੀ ਹੇਠ ਜੀਵਨ ਸਹਾਇਤਾ 'ਤੇ ਹਨ। ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਜਿਸ ’ਚ ਕੋਈ ਮਹੱਤਵਪੂਰਨ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ। ਉਨ੍ਹਾਂ ਨੂੰ ਦਿਲ ਦੀ ਤਾਲ ਨੂੰ ਬਣਾਈ ਰੱਖਣ ਲਈ ਦਵਾਈ ਦਿੱਤੀ ਗਈ ਹੈ।





Comments