google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਿੱਧੂ ਮੂਸੇਵਾਲਾ ਹੱਤਿਆਕਾਂਡ : ਮੁਲਜ਼ਮਾਂ ਨੂੰ ਟਿਕਾਣੇ ਮੁਹੱਈਆ ਕਰਵਾਉਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ; ਲਾਰੈਂਸ-ਗੋਲਡੀ ਬਰਾੜ ਦੇ ਸੰਪਰਕ 'ਚ ਸਨ ਦੋਵੇਂ

  • Feb 3, 2024
  • 1 min read

03/02/2024

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ 'ਚ ਫਰਾਰ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਤੇ ਜਤਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ 12 ਕਾਰਤੂਸ ਬਰਾਮਦ ਕੀਤੇ ਗਏ। ਦੋਵੇਂ ਮੁਲਜ਼ਮ ਲਗਾਤਾਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਟੱਚ ਵਿਚ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ 'ਚ ਸ਼ਾਮਲ ਮੁਲਜ਼ਮਾਂ ਨੂੰ ਟਿਕਾਣੇ ਮੁਹੱਈਆ ਕਰਵਾਏ ਸੀ। ਇਸ ਤੋਂ ਇਲਾਵਾ ਸਾਲ 2017 'ਚ ਗੈਂਗਸਟਰ ਦੀਪਕ ਟੀਨੂ ਦੀ ਭੱਜਣ 'ਚ ਵੀ ਮਦਦ ਕੀਤੀ ਸੀ।


In a breakthrough, #AGTF Punjab has arrested two operatives: Mandeep Singh & Jatinder Singh of Lawrence Bishnoi & Goldy Brar Gang


Mandeep had provided hideouts to the accused involved in Sidhu Moosewala's murder and also facilitated the escape of Gangster Deepak Tinu in 2017 1/3 pic.twitter.com/8IarMLvKBP


Comments


Logo-LudhianaPlusColorChange_edited.png
bottom of page