google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ' Watch Out' ਹੋਇਆ ਰਿਲੀਜ਼, ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਉਪਲੱਬਧ

  • bhagattanya93
  • Nov 12, 2023
  • 2 min read

12/11/2023

ree

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਸੀ। ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਇਸ ਗਾਣੇ ਦਾ ਬੇਹਦ ਇੰਤਜ਼ਾਰ ਕਰ ਰਹੇ ਸੀ।

ree

ਹੁਣ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਦਾ ਇਹ ਇੰਤਜ਼ਾਰ ਖ਼ਤਮ ਹੋ ਚੁੱਕਿਆ ਹੈ ਉਹ ਹੁਣ ਇਹ ਗੀਤ ਸੁਣ ਸਕਣਗੇ। ਦੱਸ ਦਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਹੋ ਗਿਆ ਹੈ। ਇਸ ਗਾਣੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਕਰੀਬਨ 14 ਮਿੰਟਾਂ ਵਿੱਚ ਇਸ ਉੱਤੇ 1 ਮਿਲੀਅਨ ਵਿਊਜ਼ ਆ ਚੁੱਕੇ ਹਨ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਮੈਸੇਜ ਵੀ ਲਿਖਿਆ, " ਆ ਗਿਆ ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ।ਇਸ ਨੂੰ ਪਿੱਛੇ ਧਕਣਾ ਸੌਖਾ ਨਹੀਂ, ਬਿਹਤਰ ਹੋਵੇਗਾ ਰਾਹ ਸਾਫ ਕਰ ਦਿਓ।"ਪੁੱਤਰ ਦੇ ਗੀਤ ਨੂੰ ਲੈ ਕੇ ਪਿਓ ਬਲਕੌਰ ਸਿੰਘ ਨੇ ਕਿਹਾ ਕਿ ਇਹ ਗੀਤ ਬਿਲਬੋਰਡ ’ਤੇ ਧੂਮ ਪਾਵੇਗਾ। ਸਿੱਧੂ ਦੇ ਚਾਹਣ ਵਾਲੇ ਲਗਾਤਾਰ ਨਵੇਂ ਗੀਤ ਦੀ ਮੰਗ ਕਰ ਰਹੇ ਸੀ।

ree

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ree

ਦੱਸ ਦਈਏ ਕਿ ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ, ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲੇ ਸਨ, ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਇਆ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

ree

ree

Comments


Logo-LudhianaPlusColorChange_edited.png
bottom of page