ਸੁਪਰੀਮ ਕੋਰਟ ਨੇ ਜਸਟਿਸ ਯਸ਼ਵੰਤ ਵਰਮਾ ਦੇ ਘਰ ਦੀ ਜਾਰੀ ਕੀਤੀ ਵੀਡੀਓ, 4-5 ਬੋਰੀਆਂ 'ਚ ਦਿਖਾਈ ਦਿੱਤੇ ਅੱਧੇ ਸੜੇ ਨੋਟ
- bhagattanya93
- Mar 23
- 1 min read
23/03/2025

ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ 'ਤੇ ਅੱਗ ਲੱਗਣ ਕਾਰਨ ਸੜੇ ਨੋਟਾਂ ਦੇ ਬੰਡਲਾਂ ਦੀਆਂ ਵੀਡੀਓ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ। ਸੁਪਰੀਮ ਕੋਰਟ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਤੋਂ ਪ੍ਰਾਪਤ ਸਬੂਤਾਂ ਨੂੰ ਆਪਣੀ ਵੈੱਬਸਾਈਟ 'ਤੇ ਜਾਰੀ ਕੀਤਾ ਹੈ।
ਦੇਸ਼ ਦੇ ਚੀਫ਼ ਜਸਟਿਸ ਸੰਜੀਵ ਵਰਮਾ ਨੇ ਜਸਟਿਸ ਵਰਮਾ 'ਤੇ ਲੱਗੇ ਦੋਸ਼ਾਂ ਦੀ ਅੰਦਰੂਨੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਜਸਟਿਸ ਯਸ਼ਵੰਤ ਵਰਮਾ ਨੂੰ ਨਿਆਂਇਕ ਕੰਮ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਜਸਟਿਸ ਉਪਾਧਿਆਏ ਵੱਲੋਂ ਸੌਂਪੀ ਗਈ 25 ਪੰਨਿਆਂ ਦੀ ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਕਰੰਸੀ ਦੇ ਚਾਰ ਤੋਂ ਪੰਜ ਅੱਧੇ ਸੜੇ ਹੋਏ ਢੇਰ ਮਿਲੇ ਹਨ।
ਤਿੰਨ ਮੈਂਬਰੀ ਕਮੇਟੀ 'ਚ ਕੌਣ-ਕੌਣ
ਸੁਪਰੀਮ ਕੋਰਟ ਦੇ ਰਾਜਾਂ ਦੀ ਵੈੱਬਸਾਈਟ ’ਤੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਦਿੱਲੀ ਹਾਈ ਕੋਰਟ ਦੇ ਮੌਜੂਦਾ ਜੱਜ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਕਰਨਾਟਕ ਹਾਈ ਕੋਰਟ ਦੇ ਜੱਜ ਜਸਟਿਸ ਅਨੂ ਸ਼ਿਵਰਾਮਨ।
ਜਸਟਿਸ ਵਰਮਾ ਨੇ ਕਿਹਾ- ਇਹ ਪੈਸਾ ਮੇਰਾ ਨਹੀਂ
ਇਸ ਦੇ ਨਾਲ ਹੀ ਜਸਟਿਸ ਯਸ਼ਵੰਤ ਵਰਮਾ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਨੋਟ ਰਿਕਵਰੀ ਵਿਵਾਦ 'ਚ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਜਸਟਿਸ ਵਰਮਾ ਨੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਵੱਲੋਂ ਸਟੋਰ ਰੂਮ ਵਿੱਚ ਕਦੇ ਵੀ ਨਕਦੀ ਨਹੀਂ ਰੱਖੀ ਗਈ।
תגובות