ਸੂਬੇ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਦੋ ਦਿਨ ਬਾਰਿਸ਼ ਤੇ ਗੜੇਮਾਰੀ ਦੀ ਚਿਤਾਵਨੀ
- bhagattanya93
- Feb 28, 2024
- 1 min read
28/02/2024
ਪੰਜਾਬ ’ਚ ਇਕ ਵਾਰ ਫਿਰ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 29 ਫਰਵਰੀ ਦੀ ਸ਼ਾਮ ਤੋਂ ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲ ਜਾਵੇਗਾ। ਇਕ ਮਾਰਚ ਨੂੰ ਕੁਝ ਥਾਵਾਂ ’ਤੇ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦੋ ਮਾਰਚ ਨੂੰ ਕਈ ਹਿੱਸਿਆਂ ’ਚ ਭਾਰੀ ਬਾਰਿਸ਼ ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਸਬੰਧੀ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਦਿਨ ਦੇ ਤਾਪਮਾਨ ’ਚ ਪੰਜ ਤੋਂ ਸੱਤ ਡਿਗਰੀ ਸੈਲਸੀਅਸ ਤੇ ਰਾਤ ਦੇ ਤਾਪਮਾਨ ’ਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਜੇਕਰ ਗੜੇਮਾਰੀ ਤੇ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਰੋਂ ਦੇ ਨਾਲ-ਨਾਲ ਹੋਰ ਸਬਜ਼ੀਆਂ ਤੇ ਬਾਗ਼ਾਂ ਨੂੰ ਨੁਕਸਾਨ ਪੁੱਜਣ ਦੀ ਸੰਭਾਵਨਾ ਰਹੇਗੀ। ਮੌਸਮ ਮਾਹਰਾਂ ਨੇ ਕਿਸਾਨਾਂ ਨੂੰ ਵੀ ਚੌਕਸ ਕੀਤਾ ਹੈ ਕਿ ਉਹ ਮਾਰਚ ਦੇ ਪਹਿਲੇ ਦੋ ਦਿਨ ਫ਼ਸਲਾਂ ਦੀ ਸਿੰਚਾਈ ਨਾ ਕਰਨ।
Comments