ਸੂਬੇ ’ਚ ਅੱਜ ਹੀਟ ਵੇਵ ਦਾ Red Alert, ਕੱਲ੍ਹ ਲੂ ਨਾਲ ਚੱਲੇਗੀ ਧੂੜ ਭਰੀ ਹਨੇਰੀ
- bhagattanya93
- Jun 13
- 1 min read
13/06/2025

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਵੀ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ’ਤੇ ਦਿਨ ਵੇਲੇ ਅੱਤ ਦੀ ਲੂ ਚੱਲਣ ਦੀ ਸੰਭਾਵਨਾ ਹੈ ਤੇ ਰਾਤ ਵੀ ਗਰਮ ਰਹੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤੇਜ਼ ਧੁੱਪ ਨਿਕਲੀ। ਦਿਨ ਵੇਲੇ ਲੂ ਚੱਲੀ ਤੇ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕੀਤਾ। ਬਠਿੰਡਾ ਜ਼ਿਲ੍ਹਾ ਸਭ ਤੋਂ ਵੱਧ ਗਰਮ ਰਿਹਾ ਜਿੱਥੇ ਦਿਨ ਦਾ ਤਾਪਮਾਨ 46.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਦਾ ਦਿਨ ਦਾ ਤਾਪਮਾਨ 44.9, ਫ਼ਰੀਦਕੋਟ ਦਾ 44.5, ਫਿਰੋਜ਼ਪੁਰ ਦਾ 44.4 ਤੇ ਫਾਜਿਲਕਾ ਦਾ ਤਾਪਮਾਨ 44.2 ਡਿਗਰੀ ਸੈਲਸੀਅਸ ਰਿਹਾ। ਸੰਗਰੂਰ ਤੇ ਪਟਿਆਲਾ ਦਾ ਤਾਪਮਾਨ 43.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਤਾਪਮਾਨ 0.1 ਡਿਗਰੀ ਸੈਲਸੀਅਸ ਘਟਿਆ ਹੈ ਜਿਹੜਾ ਆਮ ਨਾਲੋਂ 4.9 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ, 14 ਜੂਨ ਨੂੰ ਸੂਬੇ ਦੇ ਕੁਝ ਹਿੱਸਿਆਂ ’ਚ ਮੌਸਮ ਬਾਰੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿਚ ਲੂ ਦੇ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। 15 ਤੋਂ 17 ਜੂਨ ਤੱਕ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ’ਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।

Comments