ਸਾਬਕਾ ਅਕਾਲੀ ਸਰਪੰਚ ਦਾ ਗੋ/ਲੀ/ਆਂ ਮਾਰ ਕੇ ਕ*ਤ*ਲ
- bhagattanya93
- Jul 8
- 1 min read
08/07/2025

ਬੀਤੇ ਦਿਨ ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ ਹਜੇ ਇਹ ਗੱਲ ਠੰਡੀ ਨਹੀਂ ਹੁਈ ਸੀ ਕਿ ਅੰਮ੍ਰਿਤਸਰ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ’ਚ ਇੱਕ ਵਿਅਕਤੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਹੈ। ਮੁਲਜ਼ਮ ਵੱਲੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਪਲਵਿੰਦਰ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਮੁਲਜ਼ਮ ਗੁਆਂਢ ’ਚ ਆਪਣੇ ਸਹੁਰਿਆਂ ਘਰ ਰਹਿ ਰਿਹਾ ਸੀ। ਜਿਸ ਨੇ ਪੁਰਾਣੀ ਰੰਜਿਸ਼ ਦੇ ਤਹਿਤ ਮੁਲਜ਼ਮ ਦੇ ਵਲੋਂ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਜਿਸ ’ਚ ਗੋਲੀਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋਣ ’ਚ ਕਾਮਯਾਬ ਹੋ ਗਿਆ।







Comments