google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਾਬਕਾ ਮੰਤਰੀ ਜਗਦੀਸ਼ ਗਰਚਾ ਦੇ ਨੌਕਰ ਨੇ ਨਸ਼ੀਲੀ ਵਸਤੂ ਦੇ ਕੇ ਘਰ ਦੀ ਕੀਤੀ ਲੁੱਟ , ਗਰਚਾ ਦੀ ਹਾਲਤ ਗੰਭੀਰ

  • bhagattanya93
  • Sep 19, 2023
  • 1 min read

ਲੁਧਿਆਣਾ, 18 ਸਤੰਬਰ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਪੱਖੋਵਾਲ ਰੋਡ ਸਥਿਤ ਮਹਾਰਾਜਾ ਰਣਜੀਤ ਸਿੰਘ ਨਗਰ 'ਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਤੇ ਹੋਰਾਂ ਨੂੰ ਰਾਤ ਸਮੇਂ ਬੇਹੋਸ਼ ਕਰ ਕੇ ਉਨ੍ਹਾਂ ਦੇ ਘਰ ਚੋਰੀ ਹੋ ਗਈ। ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਰ 'ਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ। ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾ ਦਾ ਸ਼ਰੀਰ ਠੰਡਾ ਪਿਆ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਜਦੋਂ ਕਲੋਨੀ ਵਾਸੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਜਗਦੀਸ਼ ਗਰਚਾ, ਉਸ ਦੀ ਪਤਨੀ ਅਤੇ ਦੋ ਨੌਕਰਾਣੀਆਂ ਵੀ ਘਰ ਵਿੱਚ ਬੇਹੋਸ਼ ਪਾਈਆਂ ਗਈਆਂ। ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਹੈ। ਭਾਜਪਾ ਆਗੂ ਗੌਰਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਕਰੀਬ 5 ਤੋਂ 6 ਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਫੋਨ ਕੀਤਾ ਪਰ ਕਿਸੇ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ। ਘਟਨਾ ਤੋਂ ਕਰੀਬ 1 ਘੰਟੇ ਬਾਅਦ ਪੁਲਿਸ ਪਹੁੰਚੀ। ਫਿਲਹਾਲ ਜਗਦੀਸ਼ ਗਰਚਾ ਨੂੰ ਪੰਚਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਇਲਾਕੇ ਦੇ ਸੀਸੀਟੀਵੀ ਕੈਮਰੇ ਆਦਿ ਦੀ ਛਾਣਬੀਣ ਕੀਤੀ ਜਾ ਰਹੀ ਹੈ।



Comments


Logo-LudhianaPlusColorChange_edited.png
bottom of page