ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫਤਰ ਬੰਦ
- bhagattanya93
- May 3
- 1 min read
03/05/2025

ਉੱਤਰ ਪ੍ਰਦੇਸ਼ ਸਰਕਾਰ ਨੇ 12 ਮਈ 2025 (ਸੋਮਵਾਰ) ਨੂੰ ਬੁੱਧ ਪੂਰਨਿਮਾ ਦੇ ਮੌਕੇ ਉਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਛੁੱਟੀ ਰਾਜ ਸਰਕਾਰ ਦੀਆਂ ਅਧਿਕਾਰਤ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਹਾਲਾਂਕਿ ਪੰਜਾਬ ਸਰਕਾਰ ਦੇ ਕਲੰਡਰ ਵਿਚ ਇਹ ਰਾਖਵੀਂ ਛੁੱਟੀ ਵਜੋਂ ਦਰਜ ਹੈ।
ਬੈਂਕ ਯੂਨੀਅਨ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਵੀ 12 ਮਈ ਨੂੰ ਸਾਰੇ ਬੈਂਕ ਬੰਦ ਰਹਿਣਗੇ। ਉਸ ਦਿਨ ਸਰਕਾਰੀ ਅਤੇ ਨਿੱਜੀ ਬੈਂਕ ਸ਼ਾਖਾਵਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ।

ਉੱਤਰ ਪ੍ਰਦੇਸ਼ ਬੇਸਿਕ ਐਜੂਕੇਸ਼ਨ ਕੌਂਸਲ ਪ੍ਰਯਾਗਰਾਜ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿੱਚ ਵੀ 12 ਮਈ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਮੁੱਢਲੀ ਸਿੱਖਿਆ ਪ੍ਰੀਸ਼ਦ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ ਕਾਲਜ ਅਤੇ ਉੱਚ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ।
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿੱਚ 12 ਮਈ ਨੂੰ ਵੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਯਾਨੀ ਕਿ ਸੋਮਵਾਰ ਨੂੰ LIC ਸ਼ਾਖਾਵਾਂ ਵੀ ਬੰਦ ਰਹਿਣਗੀਆਂ, ਜਿਸ ਕਾਰਨ ਉਸ ਦਿਨ ਗਾਹਕਾਂ ਨੂੰ ਸੇਵਾਵਾਂ ਉਪਲਬਧ ਨਹੀਂ ਹੋਣਗੀਆਂ।
Comments