ਸ਼ਰਾਰਤੀ ਅਨਸਰਾਂ ਨੇ ਡੀਸੀ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈਡੀ ਬਣਾਈ, ਡੀਸੀ ਨੇ ਲੋਕਾਂ ਨੂੰ ਕੀਤਾ ਚੌਕਸ
- bhagattanya93
- Feb 8, 2024
- 1 min read
08/02/2024
ਸ਼ਰਾਰਤੀ ਅਨਸਰਾਂ ਨੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈਡੀ ਬਣਾਈ ਹੈ। ਇਸ ਸਬੰਧੀ ਕੁਲਵੰਤ ਸਿੰਘ ਨੇ ਆਪਣੇ ਨਿੱਜੀ ਫੇਸਬੁੱਕ ਆਈਡੀ ਉੱਤੇ ਪੋਸਟ ਸਾਂਝੀ ਕਰਕੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।
ਆਪਣੀ ਅਪੀਲ ਵਿੱਚ ਉਨ੍ਹਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਂ, ਤਸਵੀਰ ਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜ਼ੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ।
Comments