ਸ੍ਰੀ ਹਰਿਮੰਦਰ ਸਾਹਿਬ ਬਿਨਾਂ ਕਿਸੇ ਡਰ ਦੇ ਆਉਣ ਸ਼ਰਧਾਲੂ, ਲੰਗਰ ਤੇ ਰਿਹਾਇਸ਼ ਦਾ ਪੂਰਾ ਪ੍ਰਬੰਧ
- bhagattanya93
- May 9
- 1 min read
09/05/2025

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਸਥਿਤੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਝਿਜਕ ਦੇ ਦਰਸ਼ਨਾਂ ਲਈ ਆਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਰੀ ਇੱਕ ਵੀਡੀਓ ਵਿੱਚ, ਮੈਨੇਜਰ ਨੇ ਕਿਹਾ ਕਿ ਗੁਰੂਘਰ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ।

ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਤੋਂ ਬਾਅਦ ਦਸਵੰਧ ਚੜ੍ਹਾਉਣ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਸੁਚਾਰੂ ਹਨ। ਸ੍ਰੀ ਦਰਾਬਰ ਸਾਹਿਬ ਵਿੱਚ 24 ਘੰਟੇ ਲੰਗਰ ਚੱਲਦਾ ਰਹਿੰਦਾ ਹੈ। ਸ਼ਰਧਾਲੂਆਂ ਦੇ ਠਹਿਰਨ ਦਾ ਵੀ ਪੂਰਾ ਪ੍ਰਬੰਧ ਹੈ। ਇਸ ਵੇਲੇ ਅੰਮ੍ਰਿਤਸਰ ਹਵਾਈ ਅੱਡਾ 10 ਮਈ ਤੱਕ ਬੰਦ ਹੈ।
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਮਿਜ਼ਾਈਲ ਹਮਲਿਆਂ ਦੀਆਂ ਰਿਪੋਰਟਾਂ ਕਾਰਨ ਸ਼ਰਧਾਲੂਆਂ ਦੀ ਗਿਣਤੀ ਘੱਟ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਸ਼ਰਧਾਲੂਆਂ ਦੇ ਫੋਨ ਆ ਰਹੇ ਹਨ। ਉਹ ਸਾਰਿਆਂ ਨੂੰ ਭਰੋਸਾ ਦੇ ਰਹੇ ਹਨ ਕਿ ਗੁਰੂਘਰ ਵਿੱਚ ਸਥਿਤੀ ਆਮ ਵਾਂਗ ਹੈ। ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਗੁਰੂ ਘਰ ਮੱਥਾ ਟੇਕਣ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਲਈ ਆਉਣਾ ਚਾਹੀਦਾ ਹੈ।





Comments