ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਇਕ ਕਾਂਸਟੇਬਲ ਦੀ ਮੌਤ, 5 ਜ਼ਖ਼ਮੀ
- Nov 23, 2023
- 1 min read
23 Nov 2023
ਸੁਲਤਾਨਪੁਰ ਲੋਧੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਕਿ ਸਵੇਰੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਜਿਸ ਦੌਰਾਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਫਾਇਰਿੰਗ 'ਚ ਪੰਜ ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਖੁਦ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੀ ਵਿੱਚ 30 ਦੇ ਕਰੀਬ ਨਿਹੰਗ ਸਿੰਘ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ ਗੁਰਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿਚ ਕਰਨ ਲਈ ਦੋ ਗੁੱਟਾਂ ਵਿਚ ਵਿਵਾਦ ਚੱਲ ਰਿਹਾ ਹੈ । ਗੁਰਦੁਆਰਾ ਸਾਹਿਬ 'ਤੇ ਪਹਿਲਾਂ ਬਾਬਾ ਬੁੱਢਾ ਦਲ ਮਾਨ ਗਰੁੱਪ ਦਾ ਕਬਜ਼ਾ ਹੈ। ਜਿਸ ਨੂੰ ਲੈ ਬੀਤੀ ਦਿਨੀਂ ਪੰਜਾਬ ਪੁਲਿਸ ਨੇ ਕੁਝ ਨਿਹੰਗ ਸਿੰਘ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਅੱਜ ਸਵੇਰੇ ਪੁਲਿਸ ਅਤੇ ਨਿਹੰਗ ਸਿੰਘਾ ਦੇ ਵਿਚ ਤਕਰਾਰ ਵੱਧ ਗਿਆ। ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਵੱਲੋਂ ਇਕਾਲੇ ਨੂੰ ਸੀਲ ਕਰ ਲਿਆ ਗਿਆ ਹੈ। ਮੁਕਾਬਲੇ 'ਚ ਜ਼ਖ਼ਮੀ ਜਵਾਨ ਹਸਪਤਾਲ ਵਿੱਚ ਭਰਤੀ ਹਨ। ਜਿਹਨਾਂ ਦਾ ਹਸਪਤਾਲ 'ਚ ਪਤਾ ਲੈਣ ਸੰਤ ਬਲਬੀਰ ਸਿੰਘ ਸੀਚੇਵਾਲ ਪਹੁੰਚੇ ਹਨ।








Comments