google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌ+ਤ

  • Jan 20, 2024
  • 1 min read

20/01/2024

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਅਮਲੇ ’ਚ ਤਾਇਨਾਤ ਸੁਰੱਖਿਆ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। 32 ਸਾਲਾ ਸੀਆਈਐੱਸਐੱਫ ਦਾ ਜਵਾਨ ਸੰਦੀਪ ਕੁਮਾਰ ਯੂਪੀ ਦੇ ਜ਼ਿਲ੍ਹਾ ਮੁਜ਼ੱਫਰਪੁਰ, ਪਿੰਡ ਰਾਜਪੁਰ ਦਾ ਰਹਿਣ ਵਾਲਾ ਸੀ। ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੋਜ਼ ਗਾਰਡਨ ਨੇੜੇ ਗੋਲ਼ੀ ਚੱਲਣ ਦੀ ਆਵਾਜ਼ ਆੀ ਹੈ। ਪੁਲਿਸ ਮੌਕੇ ’ਤੇ ਪੁੱਜੀ ਤਾਂ ਸੰਸਦ ਮੈਂਬਰ ਦੀ ਰਿਹਾਇਸ਼ ’ਤੇ ਸੰਦੀਪ ਦੀ ਲਾਸ਼ ਪਈ ਸੀ। ਨਾਲ ਹੀ ਉਸ ਦਾ ਹਥਿਆਰ ਵੀ ਪਿਆ ਸੀ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸੁਰੱਖਿਆ ਮੁਲਾਜ਼ਮ ਹਥਿਆਰ ਦੀ ਸਫ਼ਾਈ ਕਰ ਰਿਹਾ ਸੀ ਤੇ ਉਸੇ ਵੇਲੇ ਗੋਲ਼ੀ ਚੱਲ ਗਈ ਜਿਹੜੀ ਉਸ ਦੇ ਜਬੜੇ ਨੂੰ ਚੀਰਦੀ ਹੋਈ ਨਿਕਲ ਗਈ।

Comments


Logo-LudhianaPlusColorChange_edited.png
bottom of page