ਸ਼ਹੀਦ ਕਿਸਾਨ ਦੇ ਪਰਿਵਾਰ ਨੂੰ CM ਵੱਲੋਂ ਇਕ ਕਰੋੜ ਦੀ ਆਰਥਿਕ ਸਹਾਇਤਾ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
- bhagattanya93
- Feb 23, 2024
- 1 min read
23/02/2024
ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਡਰ 'ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ CM ਭਗਵਤ ਮਾਨ ਵੱਲੋਂ ਇਕ ਕਰੋੜ ਦੀ ਆਰਥਿਕ ਸਹਾਇਤਾ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ। ਇਹ ਇਲਾਨ ਉਨ੍ਹਾਂ ਦੇ ਐਕਸ 'ਤੇ ਟਵੀਟ ਕਰ ਕੇ ਕੀਤਾ ।
ਜ਼ਿਕਰਯੋਗ ਹੈ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਕਰਨ ਦੇ ਲਈ ਖਨੌਰੀ ਬਾਰਡਰ ‘ਤੇ ਪੁੱਜੇ ਕਿਸਾਨਾਂ ’ਚ ਸ਼ਾਮਲ ਬਠਿੰਡਾ ਜਿਲ੍ਹੇ ਦੇ ਪਿੰਡ ਬੱਲ੍ਹੋ ਦਾ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸੀਐੱਮ ਮੰਤਰੀ ਭਗਵੰਤ ਮਾਨ ਨੇ ਜਿਥੇ ਇਸ ਘਟਨਾ ਦੇ ਲਈ ਦੁੱਖ ਜਾਹਰ ਕੀਤਾ ਹੈ , ਉਥੇ ਹੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।






Comments